ਗੁਟਕਾ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਲੋਕਾਂ 'ਚ ਰੋਸ, ਕਹੀ ਇਹ ਗੱਲ ... - ਗੁਟਕਾ ਸਹਿਬ ਦੇ ਅੰਗ ਫਾੜੇ
🎬 Watch Now: Feature Video
ਬਟਾਲਾ: ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਚ ਦੇ ਅਧੀਨ ਪੈਂਦੇ ਪਿੰਡ ਤਲਵੰਡੀ ਦੇ ਰਹਿਣ ਵਾਲੇ ਇਕ ਵਿਅਕਤੀ ਖਿਲਾਫ ਪਿੰਡ ਵਾਸੀਆਂ ਵਲੋਂ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਪਿੰਡ ਦੇ ਹੀ ਬੱਚਿਆਂ ਨੂੰ ਵੰਡੇ ਜਾਣ ਦੇ ਦੋਸ਼ ਤਹਿਤ ਪੁਲਿਸ ਨੂੰ ਸ਼ਕਾਇਤ ਦਿੱਤੀ ਗਈ। ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਕੜੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਗੁਟਕਾ ਸਹਿਬ ਦੇ ਅੰਗ ਫਾੜੇ ਗਏ ਹਨ ਜਿਸ ਨੂੰ ਉਹ ਪੁਲਿਸ ਨੂੰ ਸੋਂਪ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਪੁਲਿਸ ਨੂੰ ਇਸ ਮਾਮਲੇ ਦੀ ਸ਼ਕਾਇਤ ਦਿੱਤੀ ਗਈ ਹੈ। ਉਧਰ, ਡੀਐਸਪੀ ਫ਼ਤਿਹਗੜ੍ਹ ਚੂੜੀਆਂ ਦਾ ਕਹਿਣਾ ਰਿਹੈ ਕੀ ਸ਼ਿਕਾਇਤ ਆਈ ਹੈ ਅਤੇ ਉਨ੍ਹਾਂ ਮਾਮਲੇ ਦੀ ਜਾਂਚ ਕਰ ਕੀਤੀ ਜਾ ਰਹੀ ਹੈ। ਹਾਲਾਂਕਿ ਪੱਤਰਕਾਰ ਦੇ ਸਵਾਲਾਂ ਦੇ ਜਵਾਬ ਵੀ ਉਹ ਸਹੀ ਤਰੀਕੇ ਨਾਲ ਦਿੰਦੇ ਹੋਏ ਨਜ਼ਰ ਨਹੀਂ ਆਏ।
Last Updated : Feb 3, 2023, 8:20 PM IST