'ਸੰਯੁਕਤ ਸਮਾਜ ਮੋਰਚਾ ਹੀ ਪੰਜਾਬ ਦੀ ਸੱਚੀ ਪਾਰਟੀ' - ਸੰਯੁਕਤ ਕਿਸਾਨ ਮੋਰਚੇ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਲਈ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਆਪਣੀ ਚਰਮ ਸੀਮਾ ‘ਤੇ ਪਹੁੰਚ ਚੁੱਕਾ ਹੈ। ਉੱਥੇ ਹੀ ਹਲਕਾ ਗੜ੍ਹਸ਼ੰਕਰ ਦੇ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਵੱਲੋਂ ਵਿਧਾਨ ਸਭਾ ਚੋਣਾਂ ਲਈ ਹਲਕੇ ਦੇ ਪਿੰਡ ਡੋਗਰਪੁਰ ਅਤੇ ਸਿਕੰਦਰਪੁਰ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਉਮੀਦਵਾਰ ਸੰਯੁਕਤ ਕਿਸਾਨ ਮੋਰਚੇ (United Farmers Front) ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਹਲਕਾ ਗੜ੍ਹਸ਼ੰਕਰ ਦੇ ਲੋਕ ਉਨ੍ਹਾਂ ਨੂੰ ਜਿਤਾਕੇ ਵਿਧਾਨਸਭਾ ਦੇ ਵਿੱਚ ਭੇਜਦੇ ਹਨ ਤਾਂ ਉਹ ਹਲਕੇ ਦੀ ਨੁਹਾਰ ਬਦਲ ਦੇਣਗੇ।
Last Updated : Feb 3, 2023, 8:11 PM IST