ਪੁਰਾਣੀ ਪੈਂਨਸਨ ਬਹਾਲੀ ਦੀ ਮੰਗ ਲਈ ਰੋਸ ਪ੍ਰਦਰਸ਼ਨ - Protests against the central government
🎬 Watch Now: Feature Video
ਤਰਨਤਾਰਨ: ਪੰਜਾਬ ਵਿੱਚ ਸਰਕਾਰ (Government in Punjab) ਬਦਲ ਤੋਂ ਬਾਅਦ ਹਾਲਾਤ ਬਦਲੇ ਨਜ਼ਰ ਨਹੀਂ ਆ ਰਹੇ। ਅੱਜ ਵੀ ਪੰਜਾਬ ਵਿੱਚ ਪਹਿਲਾਂ ਵਾਂਗ ਹੀ ਧਰਨੇ ਪ੍ਰਦਰਸ਼ਨ ਜਾਰੀ (Protests continue) ਹਨ। ਹਾਲਾਂਕਿ ਇਹ ਧਰਨਾ ਪੰਜਾਬ ਸਰਕਾਰ ਖ਼ਿਲਾਫ਼ ਨਹੀਂ ਹੈ। ਬੀਤੇ ਦਿਨੀਂ ਤਰਨਤਾਰਨ ਦੇ ਬੱਸ ਅੱਡਾ ‘ਚ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protests against the central government) ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ (central government) ਤੁਰੰਤ ਪੁਰਾਣੀ ਪੈਨਸ਼ਨ ਨੂੰ ਬਹਾਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਜਲਦ ਹੀ ਦਿੱਲੀ ਵਿੱਚ ਯਤਰ-ਮੰਤਰ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Last Updated : Feb 3, 2023, 8:21 PM IST