ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ ਬਾਲੀਵੁੱਡ ਡਾਇਰੈਕਟਰ ਫਰਾਹ ਖਾਨ - ਫਰਾਹ ਖਾਨ ਦੀ ਫਿਲਮ
🎬 Watch Now: Feature Video
Published : Dec 6, 2023, 10:39 AM IST
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਅਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਇਸੇ ਤਰ੍ਹਾਂ ਰਾਜਨੀਤਿਕ ਲੀਡਰ ਅਤੇ ਫਿਲਮੀ ਸਿਤਾਰੇ ਵੀ ਆਏ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ, ਜਿਸ ਦੇ ਚੱਲਦੇ ਬਾਲੀਵੁੱਡ ਫਿਲਮ ਡਾਇਰੈਕਟਰ ਫਰਾਹ ਖਾਨ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ ਹੈ। ਇਸ ਦੌਰਾਨ ਫਰਾਹ ਖਾਨ ਨੇ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਉਹਨਾਂ ਦੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਉਸ ਦੀ ਕਾਫੀ ਸਮੇਂ ਤੋਂ ਇੱਛਾ ਸੀ ਕਿ ਸ੍ਰੀ ਸੱਚਖੰਡ ਆਇਆ ਜਾਵੇ, ਇਹ ਇੱਛਾ ਹੁਣ ਜਾ ਕੇ ਪੂਰੀ ਹੋਈ ਹੈ।