ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ ਪੰਜਾਬੀ ਗਾਇਕਾ ਗੁਰਲੇਜ਼ ਅਖਤਰ - ਗੁਰਲੇਜ਼ ਅਖਤਰ
🎬 Watch Now: Feature Video
Published : Dec 18, 2023, 12:36 PM IST
ਅੰਮ੍ਰਿਤਸਰ: ਹਾਲ ਹੀ ਵਿੱਚ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਆਪਣੇ ਪਤੀ ਅਤੇ ਬੱਚਿਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਗਾਇਕਾ ਨੇ ਪਰਿਵਾਰ ਸਮੇਤ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਉਥੇ ਹੀ ਬਾਣੀ ਦਾ ਆਨੰਦ ਵੀ ਮਾਣਿਆ। ਇਸ ਤੋਂ ਇਲਾਵਾ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਪਰਿਕ੍ਰਮਾ ਵਿੱਚ ਬੈਠ ਕੀਰਤਨ ਸਰਵਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਨੇ ਦੱਸਿਆ ਕਿ ਇਹ ਸ਼ਹਾਦਤ ਦਾ ਮਹੀਨਾ ਚੱਲ ਰਿਹਾ ਹੈ, ਗੁਰੂ ਘਰ ਹਾਜ਼ਰੀ ਭਰਨ ਪਹੁੰਚੇ ਹਾਂ। ਹਮੇਸ਼ਾ ਹੀ ਇਥੇ ਆ ਕੇ ਮਨ ਨੂੰ ਬਹੁਤ ਹੀ ਸਕੂਨ ਮਿਲਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਇਸ ਸਮੇਂ ਆਪਣੇ ਨਵੇਂ ਰਿਲੀਜ਼ ਹੋਏ ਗੀਤ ਚੋਬਰ ਦੀ ਸਫ਼ਲਤਾ ਦਾ ਆਨੰਦ ਮਾਣ ਰਹੀ ਹੈ।