ਸੱਚਖੰਡ ਸ਼੍ਰੀ ਹਰਮਿੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਪੰਜਾਬੀ ਗਾਇਕ ਜੈਜ਼ੀ ਬੀ - Jazzy B At Golden Temple
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/04-01-2024/640-480-20425211-thumbnail-16x9-h.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Jan 4, 2024, 10:06 AM IST
ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਉੱਥੇ ਹੀ ਨਵੇਂ ਸਾਲ ਮੌਕੇ ਲੱਖਾਂ ਦੀ ਤਾਦਾਦ ਦੇ ਵਿੱਚ ਲੋਕ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਕੀਤੀ। ਜਿਸ ਤੋਂ ਬਾਅਦ ਹੁਣ ਪੰਜਾਬੀ ਗਾਇਕ ਜੈਜ਼ੀ ਬੀ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਅਤੇ ਉਹਨਾਂ ਵੱਲੋਂ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਅੱਜ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ ਅਤੇ ਜੈਜ਼ੀ ਬੀ ਨੇ ਦਰਬਾਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਸਰਵਣ ਕੀਤਾ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈਜ਼ੀ ਬੀ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਉਹਨਾਂ ਦੇ ਮਨ ਨੂੰ ਬਹੁਤ ਹੀ ਸ਼ਾਂਤੀ ਮਿਲਦੀ ਹੈ। ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਹਰੇਕ ਪੰਜਾਬੀ ਮਾਂ ਪਿਓ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਸਿਖਾਉਣੀ ਜ਼ਰੂਰ ਚਾਹੀਦੀ ਹੈ, ਤਾਂ ਜੋ ਕਿ ਬੱਚਿਆਂ ਨੂੰ ਗੁਰਬਾਣੀ ਅਤੇ ਪੰਜਾਬੀ ਦੇ ਨਾਲ ਜੋੜਿਆ ਜਾ ਸਕੇ।