ਸੀਵਰੇਜ ਜਾਮ ਹੋਣ ਕਾਰਨ ਦੁਕਾਨਦਾਰਾਂ ਵੱਲੋਂ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ - Latest news of Bathinda
🎬 Watch Now: Feature Video
ਬਠਿੰਡਾ ਦੇ ਮੁੱਖ ਮੇਹਣਾ ਚੌਂਕ ਬਜ਼ਾਰ ਵਿੱਚ ਅੱਜ 29 ਅਕਤੂਬਰ ਨੂੰ ਦੁਕਾਨਦਾਰਾਂ ਨੇ ਸੀਵਰੇਜ ਜਾਮ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਨੇ ਇਲਜ਼ਾਮ ਲਗਾਇਆ ਕਿ ਸੀਵਰੇਜ ਜਾਮ ਹੋ ਰਿਹਾ ਹੈ ਅਤੇ ਇਹ ਸੀਵਰੇਜ ਦਾ ਗੰਦਾ ਪਾਣੀ ਉਨ੍ਹਾਂ ਦੀਆਂ ਦੁਕਾਨਾਂ ਦੇ ਅੱਗੇ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਗਾਹਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਵੀ ਇਸ ਪਾਸੇ ਧਿਆਨ ਨਹੀਂ ਦੇ ਰਹੇ। ਇਨ੍ਹਾਂ ਡੇਅਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਉਹ ਕਾਫੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਵੱਲੋਂ ਬਲਾਕ ਸੀਵਰੇਜ ਦੀ ਮੁਰੰਮਤ ਨਾ ਕਰਵਾਈ ਗਈ ਅਤੇ ਡੇਅਰੀ ਫਾਰਮ ਵਿੱਚ ਕੰਮ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਇਹ ਬੱਸ ਸਟੈਂਡ ਜਾਮ ਕਰ ਦਿੱਤਾ ਜਾਵੇਗਾ। Latest news of Bathinda in Punjabi.
Last Updated : Feb 3, 2023, 8:30 PM IST