Punjabi Film Zindagi Zindabaad: ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ ਪੰਜਾਬੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦੀ ਸਟਾਰ ਕਾਸਟ - ਪੰਜਾਬੀ ਫਿਲਮ
🎬 Watch Now: Feature Video
Published : Oct 26, 2023, 12:40 PM IST
ਚੰਡੀਗੜ੍ਹ: ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ, ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਨ ਪਹੁੰਚ ਦੇ ਰਹਿੰਦੇ ਹਨ, ਜਿਸ ਦੇ ਚੱਲਦੇ ਨਵੀਂ ਆ ਰਹੀ ਪੰਜਾਬੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦੀ ਸਟਾਰ ਕਾਸਟ ਮੈਂਡੀ ਤੱਖਰ ਅਤੇ ਫਿਲਮ ਦੀ ਹੋਰ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੀ। ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਟੀਮ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਆਪਣੀ ਫਿਲਮ ਦੀ ਕਾਮਯਾਬੀ ਦੇ ਲਈ ਸਰਬੱਤ ਦੇ ਭਲੇ ਦੀ ਵਾਹਿਗੁਰੂ ਦੇ ਚਰਨਾਂ ਅੱਗੇ ਅਰਦਾਸ ਕੀਤੀ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਡੀ ਤੱਖਰ ਨੇ ਕਿਹਾ ਕਿ ਉਹਨਾਂ ਦੀ ਫਿਲਮ 27 ਅਕਤੂਬਰ ਨੂੰ ਸਿਨੇਮਾਘਰਾਂ ਦੇ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਫਿਲਮ ਦੀ ਕਾਮਯਾਬੀ ਦੇ ਲਈ ਅੱਜ ਉਹਨਾਂ ਵੱਲੋਂ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ ਹੈ।