Taapsee Pannu: ਸਨਾਤਨ ਧਰਮ ਦੇ ਅਕਸ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ 'ਚ ਤਾਪਸੀ ਪੰਨੂ ਖਿਲਾਫ਼ ਇੰਦੌਰ 'ਚ ਸ਼ਿਕਾਇਤ ਦਰਜ - ਤਾਪਸੀ ਪੰਨੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/640-480-18103394-217-18103394-1679978470503.jpg)
ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਦੇ ਖਿਲਾਫ ਮੱਧ ਪ੍ਰਦੇਸ਼ ਦੇ ਇੰਦੌਰ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਹੈ ਕਿ ਤਾਪਸੀ ਪੰਨੂ ਨੇ ਸਨਾਤਨ ਧਰਮ ਦੀ ਛਵੀ ਨੂੰ ਠੇਸ ਪਹੁੰਚਾਈ ਹੈ ਅਤੇ ਇਸ ਦੇ ਨਾਲ ਹੀ ਉਸ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇੰਦੌਰ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਤੁਹਾਨੂੰ ਦੱਸ ਦਈਏ ਕਿ ਅਦਾਕਾਰਾ ਤਾਪਸੀ ਪੰਨੂ ਨੇ ਇੱਕ ਫੈਸ਼ਨ ਸ਼ੋਅ ਵਿੱਚ ਰੈਂਪਵਾਕ ਕਰਦੇ ਸਮੇਂ ਲਕਸ਼ਮੀ ਜੀ ਦਾ ਲਾਕੇਟ ਪਾਇਆ ਹੋਇਆ ਸੀ ਅਤੇ ਇਸ ਦੌਰਾਨ ਉਸਨੇ ਇੱਕ ਸ਼ਾਨਦਾਰ ਡਰੈੱਸ ਪਹਿਨੀ ਹੋਈ ਸੀ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਹੈ ਕਿ ਉਸ ਲਾਕੇਟ ਨਾਲ ਪਹਿਰਾਵਾ ਪਹਿਨਣ ਨਾਲ ਉਸ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਨਾਤਨ ਧਰਮ ਦੀ ਛਵੀ ਨੂੰ ਠੇਸ ਪਹੁੰਚੀ ਹੈ।