ਰਣਜੀਤ ਬ੍ਰਹਮਪੁਰਾ ਦਾ ਵਿਰੋਧੀਆਂ ’ਤੇ ਵਾਰ, ਕਿਹਾ... - ਸੂਬੇ ਵਿੱਚ ਨਸ਼ਾ ਅਤੇ ਬੇਰੁਜ਼ਗਾਰੀ ਵੱਡਾ ਮੁੱਦਾ
🎬 Watch Now: Feature Video
ਤਰਨਤਾਰਨ: ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 2 ਦਰਜਨ ਕਰੀਬ ਪਰਿਵਾਰ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਬ੍ਰਹਮਪੁਰਾ ਨੇ ਵਿਰੋਧੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ। ਉਨ੍ਹਾਂ ਆਮ ਆਦਮੀ ਪਾਰਟੀਆਂ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਪ ਕੋਲ ਸਿਰਫ ਲਾਅਰੇ ਹੀ ਹਨ ਅਤੇ ਇਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਸੂਬੇ ਵਿੱਚ ਨਸ਼ਾ ਅਤੇ ਬੇਰੁਜ਼ਗਾਰੀ ਵੱਡਾ ਮੁੱਦਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਦਯੋਗ ਦੀ ਵੀ ਵੱਡੀ ਘਾਟ ਹੈ ਜਿਸਦੇ ਚੱਲਦੇ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਕਨਰਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਖੁਸ਼ਹਾਲ ਬਣਾਉਣ ਲਈ ਕੰਮ ਕੀਤਾ ਜਾਵੇਗਾ।
Last Updated : Feb 3, 2023, 8:12 PM IST