ਨਰਮੇ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਲਗਾਤਾਰ ਜਾਰੀ ਧਰਨਾ - farmer protest compensation for damaged cotton crop
🎬 Watch Now: Feature Video
ਮਾਨਸਾ: ਨਰਮੇ ਖ਼ਰਾਬੇ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਲਗਾਤਾਰ ਮਾਨਸਾ ਵਿਖੇ ਮਿੰਨੀ ਸੈਕਟਰੀਏਟ ਦਾ ਘਿਰਾਓ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਖ਼ਰਾਬ ਹੋਈ ਨਰਮੇ ਦੀ ਫਸਲ ਦੇ ਲਈ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੇਸ਼ੱਕ ਸਰਕਾਰ ਵੱਲੋਂ ਕੁਝ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਅਤੇ ਮਾਨਸਾ ਜ਼ਿਲ੍ਹੇ ਦੇ ਅੱਜ ਵੀ ਦਰਜਨ ਪਿੰਡ ਅਜਿਹੇ ਹਨ ਜਿੱਥੇ ਕਿਸਾਨ ਨਰਮੇ ਖ਼ਰਾਬੇ ਦੇ ਮੁਆਵਜ਼ੇ ਤੋਂ ਵਾਂਝੇ ਹਨ। ਉੱਥੇ ਹੀ ਮਜ਼ਦੂਰਾਂ ਨੂੰ ਅਜੇ ਤੱਕ ਇਕ ਕੌਡੀ ਤਕ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਨਰਮੇ ਖ਼ਰਾਬੇ ਦਾ ਮੁਆਵਜ਼ਾ ਲੈਣ ਦੇ ਲਈ ਉਨ੍ਹਾਂ ਵੱਲੋਂ ਪ੍ਰਦਰਸ਼ਨ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੇ ਖਾਤਿਆਂ ਦੇ ਵਿੱਚ ਮੁਆਵਜ਼ਾ ਰਾਸ਼ੀ ਨਹੀਂ ਆ ਜਾਂਦੀ।
Last Updated : Feb 3, 2023, 8:20 PM IST