ਮਾਨ ਸਰਕਾਰ ਤੋਂ ਨਾਰਾਜ਼ ਹੋਏ ਕਿਸਾਨਾਂ ਨੇ ਲਾਏ ਦੋਸ਼, ਵੇਖੋ ਵੀਡੀਓ - ਕਿਸਾਨਾਂ 'ਤੇ ਲਾਠੀਚਾਰਜ
🎬 Watch Now: Feature Video
ਮੁਕਤਸਰ: ਲੰਬੀ ਵਿਖੇ ਕਿਸਾਨਾਂ ਵੱਲੋਂ ਕਥਿਤ ਤਹਿਸੀਲਦਾਰ ਸਮੇਤ ਹੋਰ ਅਧਿਕਾਰੀਆਂ ਨੂੰ ਬੰਧਕ ਬਣਾਉਣ ਤੋਂ ਬਾਅਦ ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ 10 ਕਿਸਾਨਾਂ 'ਤੇ ਕੇਸ ਦਰਜ ਕੀਤਾ ਗਿਆ ਹੈ। ਮੁਆਵਜੇ ਦੀ ਮੰਗ ਲਈ ਕਿਸਾਨਾਂ ਵੱਲੋਂ ਲੰਬੀ ਤਹਿਸੀਲ ਦਾ ਘਿਰਾਓ ਕੀਤੀ ਜਾ ਰਿਹਾ ਸੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਰਾਤ ਨੂੰ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ, ਜਿਸ ਦੇ ਚੱਲਦੇ ਜ਼ਖ਼ਮੀ ਹੋਏ ਹਨ। ਦੂਜੇ ਪਾਸੇ ਜੋ ਜਾਣਕਾਰੀ ਮਿਲੀ ਹੈ ਉਸ ਦੇ ਅਨੁਸਾਰ ਕਿਸਾਨਾਂ ਵੱਲੋਂ ਦਫ਼ਤਰ ’ਚ ਨਾਇਬ ਤਹਿਸੀਲਦਾਰ, ਤਿੰਨ ਪਟਵਾਰੀ, ਤਿੰਨ ਕਲਰਕ ਅਤੇ ਦੋ ਅਪਰੇਟਰ ਅਤੇ ਡਰਾਈਵਰ ਸਮੇਤ ਕੁਲ੍ਹ 10 ਜਣੇ ਨੂੰ ਬੰਧਕ ਬਣਾਇਆ ਗਿਆ ਸੀ।
Last Updated : Feb 3, 2023, 8:21 PM IST