ਮੰਗਾਂ ਨੂੰ ਲੈਕੇ ਕਿਸਾਨਾਂ ਨੇ ਸਹਿਕਾਰੀ ਸੁਸਾਇਟੀ ਦਾ ਕੀਤਾ ਘਿਰਾਓ, ਕੀਤਾ ਵੱਡਾ ਐਲਾਨ - ਸਹਿਕਾਰੀ ਕੋਆਪ੍ਰੇਟਿਵ ਬੈਂਕ ਦੇ ਅਧਿਕਾਰੀਆਂ ਦਾ ਘਿਰਾਓ
🎬 Watch Now: Feature Video
ਮਾਨਸਾ: ਕਿਸਾਨਾਂ ਦੀਆਂ ਸੁਸਾਇਟੀਆਂ ਵਿੱਚ ਬੰਦ ਪਈਆਂ ਕਾਪੀਆਂ ਨੂੰ ਚਾਲੂ ਕਰਵਾਉਣ ਦੇ ਲਈ ਸਹਿਕਾਰੀ ਕੋਆਪ੍ਰੇਟਿਵ ਬੈਂਕ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨਾਂ ਦੀ ਹਿੱਸੇਦਾਰੀ ਵਾਲੀ ਸੁਸਾਇਟੀਆਂ ਦੀ ਕਾਪੀ ਚਾਲੂ ਨਹੀਂ ਕੀਤੀ ਜਾਵੇਗੀ। ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਦੀ ਸਹਿਕਾਰੀ ਕੋਆਪਰੇਟਿਵ ਬੈਂਕ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਗੱਲ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਵਿਸ਼ਵਾਸ ਦਿੱਤਾ ਹੈ ਕਿ ਜਲਦ ਹੀ ਉਨ੍ਹਾਂ ਕਾਪੀਆਂ ਨੂੰ ਦਰੁਸਤ ਕੀਤਾ ਜਾਵੇਗਾ ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਕਿਸਾਨਾਂ ਦੀਆਂ ਕਾਪੀਆਂ ਚਾਲੂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:19 PM IST