ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ
🎬 Watch Now: Feature Video
ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਅੱਜ ਦੇਸ਼ ਭਰ ਵਿੱਚ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਗਿਆ। ਬਠਿੰਡਾ ਦੇ ਮਿੰਨੀ ਸੈਕਟਰੀਏਟ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਜੋ ਮੰਗਾਂ ਮੰਨੀਆਂ ਗਈਆਂ ਸਨ ਉਸ ਨੂੰ ਹਰ ਹਾਲਤ ਲਾਗੂ ਕਰਵਾ ਕੇ ਰਹਿਣਗੇ। ਉਨ੍ਹਾਂ ਦੱਸਿਆ ਕਿ ਐੱਮਐੱਸਪੀ ਅਤੇ ਲਖਮੀਰਪੁਰ ਖੀਰੀ ਘਟਨਾ ਨੂੰ ਲੈ ਕੇ ਲਗਾਤਾਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਜਲਦ ਹੀ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਂਦੀਆਂ ਪਾਰਲੀਮੈਂਟ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
Last Updated : Feb 3, 2023, 8:20 PM IST