ਲੰਬੀ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ

🎬 Watch Now: Feature Video

thumbnail
ਸ੍ਰੀ ਮੁਕਤਸਰ ਸਾਹਿਬ:ਪਿਛਲੀ ਦਿਨੀਂ ਮੁਕਤਸਰ ਦੇ ਹਲਕਾ ਲੰਬੀ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਵਿੱਚ ਕਿਸਾਨ ਜਥੇਬੰਦੀ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ 'ਤੇ ਪਹੁੰਚੇ, ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਹਲਕਾ ਲੰਬੀ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਲਾਠੀਚਾਰਜ ਦੇ ਜ਼ਿੰਮੇਵਾਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਨ, ਕਿਉਂਕਿ ਉਨ੍ਹਾਂ ਕਿਸਾਨਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕਰਵਾਇਆ ਗਿਆ ਹੈ। ਉੱਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਫਸਲ ਦੇ ਖ਼ਰਾਬੇ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਜੋ ਕਿ ਜਾਇਜ਼ ਸੀ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਨੇ ਮੁਕਤਸਰ ਦੇ ਡਿਪਟੀ ਕਮਿਸ਼ਨਰ 'ਤੇ ਵੀ ਕਾਰਵਾਈ ਕਰਨ ਦੀ ਮੰਗ ਰੱਖੀ।
Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.