ਹਲਕਾ ਭਦੌੜ 'ਚ ਕੈਪਟਨ ਦੇ ਪੁੱਤਰ ਰਣਇੰਦਰ ਦਾ ਕਿਸਾਨਾਂ ਨੇ ਕੀਤਾ ਵਿਰੋਧ - Farmers protest against
🎬 Watch Now: Feature Video
ਬਰਨਾਲਾ: ਹਲਕਾ ਭਦੌੜ ਤੋਂ ਪੰਜਾਬ ਲੋਕ ਕਾਂਗਰਸ ਅਤੇ ਬੀਜੇਪੀ ਦੇ ਸਾਂਝੇ ਉਮੀਦਵਾਰ ਧਰਮ ਸਿੰਘ ਫੌਜੀ ਦੇ ਹੱਕ ਵਿੱਚ ਚੋਣ ਰੈਲੀ ਕਰਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਜ਼ਿਕਰਯੋਗ ਹੈ ਕਿ ਰਣਇੰਦਰ ਸਿੰਘ ਵੱਲੋਂ ਧਰਮ ਸਿੰਘ ਫੌਜੀ ਦੇ ਹੱਕ ਵਿੱਚ ਸਥਾਨਕ ਖਹਿਰਾ ਮੈਰਿਜ ਪੈਲੇਸ ਵਿੱਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਿੱਥੇ ਰਣਇੰਦਰ ਸਿੰਘ ਵੱਲੋਂ ਹਲਕੇ ਦੇ ਵੋਟਰਾਂ ਨੂੰ ਪੰਜਾਬ ਲੋਕ ਕਾਂਗਰਸ ਅਤੇ ਬੀਜੇਪੀ ਦੇ ਹੱਕ ਵਿਚ ਵੋਟ ਪਾਉਣ ਲਈ ਸੰਬੋਧਨ ਕਰਨਾ ਸੀ। ਇਸ ਗੱਲ ਦਾ ਪਤਾ ਲੱਗਦਿਆਂ ਹੀ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਰਣਇੰਦਰ ਸਿੰਘ ਦੀ ਗੱਡੀ ਨੂੰ ਰਿਲਾਇੰਸ ਪੰਪ ਦੇ ਅੱਗੇ ਕਾਲੀਆਂ ਝੰਡੀਆਂ ਦਿਖਾ ਕੇ ਕੈਪਟਨ ਦੁਆਰਾ ਭਾਜਪਾ ਨਾਲ ਗੱਠਜੋੜ ਕਰਨ ਅਤੇ ਉਸ ਨਾਲ ਗੱਠਜੋੜ ਕਰਨ ਤੋਂ ਬਾਅਦ ਇਕੱਠੇ ਚੋਣਾਂ ਲੜਨ ਤੇ ਵਿਰੋਧ ਕੀਤਾ ਜਾ ਰਿਹਾ ਹੈ।
Last Updated : Feb 3, 2023, 8:17 PM IST