ਲਖੀਮਪੁਰ ਖੀਰੀ ਮਾਮਲੇ ’ਚ ਇਨਸਾਫ ਨੂੰ ਲੈਕੇ ਮਾਨਸਾ ਵਿੱਚ ਕਿਸਾਨਾਂ ਦਾ ਜ਼ੋਰਦਾਰ ਰੋਸ ਮੁਜ਼ਾਹਰਾ - Lakhimpur Khiri case
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14483550-198-14483550-1645010576504.jpg)
ਮਾਨਸਾ: ਲਖੀਮਪੁਰ ਖੀਰੀ ਵਿੱਚ ਕਿਸਾਨਾਂ ਅਤੇ ਪੱਤਰਕਾਰ ਦੀ ਮੌਤ (Farmers and journalists killed in Lakhimpur Khiri) ਮਾਮਲੇ ਵਿੱਚ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਮਾਨਸਾ ਜ਼ਿਲ੍ਹਾ ਕਚਹਿਰੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਕਿਸਾਨ ਅੰਦੋਲਨ ਦੌਰਾਨ ਮਿਸ਼ਰਾ ਦੇ ਪੁੱਤਰ ਵੱਲੋਂ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਕਤਲ ਕਰ ਦਿੱਤਾ ਗਿਆ ਸੀ ਪਰ ਕੇਂਦਰ ਸਰਕਾਰ ਦੇ ਦਬਾਅ ਦੇ ਚੱਲਦਿਆਂ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਕਿਸਾਨਾਂਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
Last Updated : Feb 3, 2023, 8:16 PM IST