ਕਿਸਾਨਾਂ ਦਾ ਵੱਡਾ ਐਕਸ਼ਨ, ਲੱਗਦੇ ਸਾਰ ਹੀ ਪੁੱਟੇ ਪ੍ਰੀਪੇਡ ਮੀਟਰ - ਪੰਜਾਬ ਵਿੱਚ ਪ੍ਰੀਪੇਡ ਮੀਟਰ
🎬 Watch Now: Feature Video
ਪਟਿਆਲਾ: ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸੂਬੇ ਭਰ ਚ ਪ੍ਰੀਪੇਡ ਮੀਟਰ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ਉੱਥੇ ਹੀ ਦੂਜੇ ਪਾਸੇ ਇਨ੍ਹਾਂ ਮੀਟਰਾਂ ਦਾ ਪਿੰਡ ਪਿੰਡ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਬਲਾਕ ਪਟਿਆਲਾ-1 ਪਿੰਡ ਢੱਕੜੱਬਾ, ਰਾਜਗੜ੍ਹ, ਜਾਹਲਾ, ਬੀਬੀਪੁਰ ਵਿਖੇ ਪਿੰਡਾਂ ਦੀਆ ਪਾਣੀ ਵਾਲੀ ਟੈਂਕੀ ਤੇ ਪ੍ਰੀਪੇਡ ਮੀਟਰ ਲਗਾਏ ਸੀ ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਪੱਟ ਕੇ ਰੱਖੜਾ ਬਿਜਲੀ ਬੋਰਡ ਵਿਚ ਜਮਾ ਕਰਵਾਏ ਗਏ ਹਨ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਇਹ ਗਲਤ ਨੀਤੀਆਂ ਨਹੀ ਲਾਗੂ ਹੋਣ ਦਿੱਤਾ ਜਾਵੇਗਾ। ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਜਿਹੜੀ ਮੋਦੀ ਸਰਕਾਰ ਦੇ ਕਹਿਣ ’ਤੇ ਪੰਜਾਬ ਸਰਕਾਰ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਆਉਣ ਵਾਲੇ ਸਮੇਂ ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Last Updated : Feb 3, 2023, 8:21 PM IST