ਸੈਰ ਕਰ ਰਹੇ ਵਿਅਕਤੀ ‘ਤੇ ਜਾਨਲੇਵਾ ਹਮਲਾ - ਤੇਜ਼ਧਾਰ ਹਥਿਆਰ ਨਾਲ ਹਮਲਾ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਅਪਰਾਧ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ (Amritsar) ਤੋਂ ਸਾਹਮਣੇ ਆਈਆਂ ਹਨ, ਜਿੱਥੇ ਇੱਕ ਬਦਮਾਸ਼ ਵੱਲੋਂ ਇੱਕ ਵਿਅਕਤੀ ਦਾ ਅੰਗੂਠਾ ਵੱਡ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਨ ਪੀੜਤ ਨੇ ਦੱਸਿਆ ਕਿ ਜਦੋਂ ਉਹ ਰਾਤ ਨੂੰ ਸੈਰ (walking) ਕਰਨ ਦੇ ਲਈ ਜਾ ਰਿਹਾ ਸੀ, ਤਾਂ ਮੁਲਜ਼ਮਾਂ ਨੇ ਬਿਨ੍ਹਾਂ ਕਿਸੇ ਕਾਰਨ ਤੋਂ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ (Attack with sharp weapons) ਕਰ ਦਿੱਤਾ, ਪੀੜਤ ਨੇ ਦੱਸਿਆ ਕਿ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਹੈ। ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ (Police) ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Last Updated : Feb 3, 2023, 8:22 PM IST