thumbnail

By

Published : Mar 11, 2022, 8:47 PM IST

Updated : Feb 3, 2023, 8:19 PM IST

ETV Bharat / Videos

ਸੁੰਦਰ ਸ਼ਾਮ ਅਰੋੜਾ ਦਾ ਹਾਰਨ ਤੋਂ ਬਾਅਦ ਪਹਿਲਾ ਬਿਆਨ, ਕਿਹਾ...

ਹੁਸ਼ਿਆਰਪੁਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ। ਦੂਜੇ ਪਾਸੇ ਕਾਂਗਰਸ-ਅਕਾਲੀ ਦਲ ਵੱਲੋਂ ਇਸ ਹਾਰ ’ਤੇ ਮੰਥਨ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸੇ ਦੇ ਵਿੱਚ ਹੁਸ਼ਿਆਰਪੁਰ ਤੋਂ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਇਕ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੇ ਜੋ ਇਸ ਵਾਰ ਆਮ ਆਦਮੀ ਪਾਰਟੀ ਨੂੰ ਫਤਵਾ ਦਿੱਤਾ ਹੈ ਜਿੰਨ੍ਹਾਂ ਵਿੱਚ ਉਨ੍ਹਾਂ ਦੀ ਹਾਰ ਹੋਈ ਹੈ ਉਸ ਨੂੰ ਉਹ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਰਨ ਤੋਂ ਬਾਅਦ ਵੀ ਲੋਕਾਂ ਦੇ ਲਈ ਭਲੇ ਦੇ ਕੰਮ ਅਤੇ ਲੋਕ ਸੇਵਾ ਦੀ ਵਿੱਚ ਉਹ ਉਸੇ ਤਰ੍ਹਾਂ ਹਿੱਸਾ ਲੈਂਦੇ ਰਹਿਣਗੇ ਜਿਸ ਤਰ੍ਹਾਂ ਉਹ ਪਹਿਲਾਂ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹਾਰ ਉਨ੍ਹਾਂ ਦੀ ਲੋਕ ਸੇਵਾ ਦਾ ਵਿੱਚ ਰੋੜਾ ਨਹੀਂ ਬਣ ਸਕਦੀ ਉਹ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਲੋਕਾਂ ਦੇ ਕੰਮ ਆਉਂਦੇ ਰਹਿਣਗੇ ਨਾਲ ਹੀ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਨਵੇਂ ਸੀਐਮ ਭਗਵੰਤ ਸਿੰਘ ਮਾਨ ਨੂੰ ਵਧਾਈਆਂ ਵੀ ਦਿੱਤੀਆਂ।
Last Updated : Feb 3, 2023, 8:19 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.