ਬਠਿੰਡਾ ਵਿਖੇ ਯੂਟੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਝੰਡਾ ਮਾਰਚ, ਲੋਕਾਂ ਨੂੰ ਕੀਤੀ ਇਹ ਅਪੀਲ - ਹੱਕਾਂ ਤੋਂ ਵਾਂਝਾ ਰੱਖਿਆ
🎬 Watch Now: Feature Video
ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਜਿੱਥੇ ਕੁਝ ਹੀ ਸਮਾਂ ਰਹਿ ਗਿਆ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਯੂਟੀ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿੱਤ ਮੰਤਰੀ ਦੇ ਹਲਕਾ ਬਠਿੰਡਾ ਸ਼ਹਿਰੀ ਵਿੱਚ ਝੰਡਾ ਮਾਰਚ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਨਪ੍ਰੀਤ ਬਾਦਲ ਨੂੰ ਵੋਟ ਨਾ ਪਾਉਣ ਕਿਉਂਕਿ ਉਨ੍ਹਾਂ ਦੀਆਂ ਨੀਤੀਆਂ ਮੁਲਾਜ਼ਮ ਵਰਗ ਲਈ ਠੀਕ ਨਹੀਂ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਖਾਲੀ ਖਾਲੀ ਖ਼ਜ਼ਾਨਾ ਕਹਿ ਕਹਿ ਕੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਰੱਖਿਆ ਗਿਆ ਹੈ। ਮਨਪ੍ਰੀਤ ਬਾਦਲ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਸੜਕਾਂ ’ਤੇ ਰੁਲ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਖ਼ਤਰੇ ਵਿਚ ਜਾਪ ਰਿਹਾ ਹੈ।
Last Updated : Feb 3, 2023, 8:11 PM IST