ਕਾਲੀਆਂ ਪੱਗਾਂ ਬੰਨ੍ਹ ਕੇ ਆਏ ਕਿਸਾਨਾਂ ਦੀ CM ਮਾਨ ਦੇ ਸਮਾਗਮ ਵਿੱਚ ਐਂਟਰੀ ਬੈਨ ! - Farmers came wearing black turbans
🎬 Watch Now: Feature Video

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਵਿਖੇ ( Bhagwant Singh Mann has arrived at Ludhiana) ਪਹੁੰਚੇ ਹਨ। ਭਗਵੰਤ ਸਿੰਘ ਮਾਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਿੰਡਾਂ ਤੋਂ ਖਾਸ ਕਰਕੇ ਕਿਸਾਨ ਵੀ ਪੁੱਜੇ ਹੋਏ ਸਨ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਵਿਰੋਧ ਦੇ ਡਰ ਤੋਂ ਸੀਐੱਮ ਮਾਨ ਦੇ ਪ੍ਰੋਗਰਾਮ ਵਿੱਚ ਕਾਲੀਆਂ ਪੱਗਾਂ ਬੰਨ ਕੇ ਆਏ ਕਿਸਾਨਾਂ (Farmers came wearing black turbans) ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰੋਗਰਾਮ ਉਨ੍ਹਾਂ ਲਈ ਕਰਵਾਇਆ ਗਿਆ ਪਰ ਪੁਲਿਸ ਨੇ ਉਨ੍ਹਾਂ ਨੂੰ ਹੀ ਸ਼ਾਮਿਲ ਨਹੀਂ ਹੋਣ ਦਿੱਤਾ। ਦੂਜੇ ਪਾਸੇ ਵੇਰਕਾ ਮੁਲਾਜ਼ਮਾਂ ਦਾ ਵੀ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਡੱਕਿਆ ਜਾ ਰਿਹਾ ਹੈ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਸਾਨਾਂ ਦੀਆਂ ਪੱਗਾਂ ਉਤਾਰਨ ਦੇ ਮਾਮਲੇ ਉੱਤੇ ਸਫ਼ਾਈ ਦਿੱਤੀ ਉਨ੍ਹਾਂ ਕਿਹਾ ਕਿ ਜੇਕਰ ਕੋਈ ਗਲਤੀ ਹੋਈ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ ।
Last Updated : Feb 3, 2023, 8:29 PM IST