ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ 70 ਸਾਲ ਦੀ ਉਮਰ 'ਚ ਕਰਾਇਆ ਵਿਆਹ - ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ
🎬 Watch Now: Feature Video
ਬਰਨਾਲਾ:ਜੇ ਜ਼ਿੰਦਗੀ ਜਿਉਣੀ ਹੈ ਤਾਂ ਉਮਰ ਕੋਈ ਮਾਇਨੇ ਨਹੀਂ ਰੱਖਦੀ। ਤੁਸੀਂ ਕਿਸੇ ਵੀ ਉਮਰ 'ਚ ਨਵਾਂ ਜੀਵਨ ਸ਼ੁਰੂ ਕਰ ਸਕਦੇ ਹੋ। ਭਦੌੜ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਇਸ ਗੱਲ ਨੂੰ ਸਾਬਤ ਕਰ ਦਿੱਤਾ ਹੈ। ਉਨ੍ਹਾਂ ਨੇ 70 ਸਾਲ ਦੀ ਉਮਰ 'ਚ ਲੁਧਿਆਣਾ ਦੀ ਰਹਿਣ ਵਾਲੀ 32 ਸਾਲਾ ਔਰਤ ਨਾਲ ਵਿਆਹ ਕਰਕੇ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕੀਤੀ ਹੈ। ਨਿਰਮਲ ਸਿੰਘ ਨਿੰਮਾ ਪਹਿਲੇ ਲੀਡਰ ਨਹੀਂ ਹਨ ਜਿਨ੍ਹਾਂ ਨੇ ਇਸ ਉਮਰ 'ਚ ਚਾਰ ਲਾਵਾਂ ਲਈਆਂ ਹਨ। ਇਸ ਤੋਂ ਪਹਿਲਾਂ ਕਈ ਹੋਰ ਲੀਡਰਾਂ ਨੇ ਇਸ ਉਮਰ ਵਿੱਚ ਵਿਆਹ ਕਰਵਾ ਕੇ ਘਰੇਲੂ ਜੀਵਨ ਸ਼ੁਰੂ ਕੀਤਾ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾ ਹੀ ਨਿਰਮਲ ਸਿੰਘ ਨਿੰਮਾ ਨੂੰ ਮੁੱਖ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਕਾਂਗਰਸ 'ਚ ਸਾਮਿਲ ਕੀਤਾ ਸੀ।
Last Updated : Feb 3, 2023, 8:19 PM IST