ਸ਼ਿਵਸੈਨਾ ਹਿੰਦੁਸਤਾਨ ਪੂਰੇ ਭਾਰਤ ਤੋਂ 50 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣਾਂ - India
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/images/320-214-2824662-thumbnail-3x2-dhurijpeg.jpg)
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਕਾਫੀ ਹਲਚਲ ਨਜ਼ਰ ਆ ਰਹੀ ਹੈ। ਸ਼ਿਵਸੈਨਾ ਹਿੰਦੁਸਤਾਨ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਧੂਰੀ ਵਿੱਚ ਇੱਕ ਮੀਟਿੰਗ ਰੱਖੀ। ਸ਼ਿਵਸੈਨਾ ਹਿੰਦੁਸਤਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਇਸ ਮੀਟਿੰਗ ਦੀ ਅਗਵਾਈ ਕੀਤੀ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੋਂ ਚੋਣ ਲੜਨ ਦੀ ਗੱਲ ਕਹੀ। ਉਨ੍ਹਾਂ ਦੱਸਿਆ ਕਿ ਪਾਰਟੀ ਪੂਰੇ ਭਾਰਤ ਤੋਂ ਲਗਭਗ 50 ਸੀਟਾਂ ਉੱਤੇ ਲੋਕ ਸਭਾ ਚੋਣ ਲੜੇਗੀ। ਇਸ ਮੀਟਿੰਗ ਦੀ ਅਗੁਵਾਈ ਸ਼ਿਵਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਨੇ ਕੀਤੀ।
ਪਵਨ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਮੀਟਿੰਗ ਖਾਸ ਤੌਰ 'ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਿਵਸੈਨਾ ਹਿੰਦੁਸਤਾਨ ਲੋਕ ਸਭਾ ਚੋਣਾਂ ਵਿੱਚ 13 ਦੀਆਂ 13 ਸੀਟਾਂ ਉੱਤੇ ਆਪਣੇ ਉਮੀਦਵਾਰ ਖੜੇ ਕਰੇਗੀ । ਉਨ੍ਹਾਂ ਕਿਹਾ ਕਿ ਸ਼ਿਵਸੈਨਾ ਹਿੰਦੁਸਤਾਨ ਕਿਸੇ ਵੀ ਰਾਜਨੀਤਕ ਪਾਰਟੀ ਤੋਂ ਸਮਰਥਨ ਨਹੀਂ ਲਵੇਗੀ ਅਤੇ ਨਾ ਹੀ ਕਿਸੇ ਪਾਰਟੀ ਦਾ ਸਮਰਥਨ ਕਰੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਅੱਤਵਾਦ ਦੇ ਸਮੇਂ ਮਾਰੇ ਗਏ 35 ਹਜ਼ਾਰ ਹਿੰਦੂਆਂ ਅਤੇ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਮੁੱਖ ਮੁੱਦਾ ਬਣਾਇਆ ਜਾਵੇਗਾ। ਪਿਛਲੀ ਕਿਸੇ ਵੀ ਸਰਕਾਰ ਨੇ ਇਸ ਮੁੱਦੇ ਤੇ ਗੱਲ ਨਹੀਂ ਕੀਤੀ ਅਤੇ ਨਾਂ ਹੀ ਇਸ ਉੱਤੇ ਕੋਈ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨਾਲ ਕੀਤੇ ਕਿਸੇ ਵਾਅਦੇ ਨੂੰ ਪੂਰਾ ਨਹੀਂ ਕੀਤਾ।