ਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ: 21 ਅਪ੍ਰੈਲ ਨੂੰ ਹੋਣਗੇ ਵਿਸ਼ੇਸ਼ ਗੁਰਮਤਿ ਸਮਾਗਮ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ
🎬 Watch Now: Feature Video
ਅੰਮ੍ਰਿਤਸਰ: ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਪਿਛਲੇ ਸਾਲ ਆਰੰਭ ਕੀਤੇ ਗਏ ਸਮਾਗਮਾਂ ਦੀ ਸੰਪੂਰਨਤਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 21 ਅਪ੍ਰੈਲ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ 2021 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ ਸਨ ਅਤੇ ਪੂਰਾ ਸਾਲ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ ਪੁਰਬ ਮੌਕੇ 21 ਅਪ੍ਰੈਲ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Last Updated : Feb 3, 2023, 8:22 PM IST