ਮੀਤ ਹੇਅਰ ਦੇ ਕੈਬਨਿਟ ਮੰਤਰੀ ਬਣਨ 'ਤੇ ਸਮਰਥਕਾਂ ਨੇ ਮਨਾਈ ਖੁਸ਼ੀ

By

Published : Mar 19, 2022, 12:40 PM IST

Updated : Feb 3, 2023, 8:20 PM IST

thumbnail
ਬਰਨਾਲਾ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਗਈ। ਇਸ ਮੌਕੇ ਆਪ ਸਮਰਥਕਾਂ ਵਿੱਚ ਖੁਸ਼ੀ ਅਤੇ ਜਸ਼ਨਾਂ ਦਾ ਮਾਹੌਲ ਸੀ। ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ 'ਤੇ ਵੱਡੀ ਗਿਣਤੀ 'ਚ ਆਪ ਵਰਕਰ ਇਕੱਠੇ ਹੋਏ ਹਨ ਅਤੇ ਸਹੁੰ ਚੁੱਕ ਸਮਾਗਮ ਦਾ ਲਾਈਵ ਟੈਲੀਕਾਸਟ ਦੇਖਣ ਲਈ ਵੱਡੀ ਐਲਈਡੀ ਲਗਾਈ ਗਈ। ਜਦਕਿ ਮੀਤ ਹੇਅਰ ਦਾ ਸਾਰਾ ਪਰਿਵਾਰ ਚੰਡੀਗੜ੍ਹ ਸਹੁੰ ਚੁੱਕ ਸਮਾਗਮ ਵਿੱਚ ਸਾਮਲ ਹੋਣ ਗਿਆ ਹੈ। ਇਸ ਮੌਕੇ ਆਪ ਵਰਕਰਾਂ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਬਰਨਾਲਾ ਵਿੱਚ ਵਜਾਰਤ ਆਈ ਹੈ, ਜਿਸਦੀ ਉਹਨਾਂ ਨੂੰ ਬੇਹੱਦ ਖੁਸ਼ੀ ਹੈ। ਉਹਨਾਂ ਕਿਹਾ ਕਿ ਮੀਤ ਹੇਅਰ ਅਤੇ ਸਮੁੱਚੀ ਆਪ ਸਰਕਾਰ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ ਕਿ ਲੋਕਾਂ ਦੇ ਸਾਰੇ ਮਸਲਿਆਂ ਦਾ ਹੱਲ ਹੋਵੇਗਾ।
Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.