'ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਹੋਵੇਗਾ ਪੂਰਾ'

By

Published : Apr 5, 2022, 11:18 AM IST

Updated : Feb 3, 2023, 8:22 PM IST

thumbnail
ਪਟਿਆਲਾ: ਮੈਡੀਕਲ ਸਰਕਾਰੀ ਡੈਂਟਲ ਕਾਲਜ (Medical Government Dental College) ਵਿੱਚ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ (Health Minister of Punjab) ਡਾ. ਵਿਜੇ ਸਿੰਗਲਾ ਦਾ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਜੋ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ, ਉਨ੍ਹਾਂ ਵਾਅਦਿਆ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ (Mohalla Clinic) ਖੋਲ੍ਹੇ ਜਾਣਗੇ ਅਤੇ ਹਰ ਨਾਗਰਿਕ ਲਈ ਸਿਹਤ ਕਾਰਡ ਤੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਪਗ੍ਰੇਡ ਹੋਵੇਗੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੋ ਸਰਕਾਰੀ ਡਾਕਟਰ ਆਪਣੇ ਨਿੱਜੀ ਹਸਪਤਾਲ ਚਲਾ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.