ਗ੍ਰਹਿ ਮੰਤਰੀ ਅਮਿਤ ਸ਼ਾਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Amit Shah paid obeisance at Sachkhand Sri Darbar Sahib
🎬 Watch Now: Feature Video
ਅੰਮ੍ਰਿਤਸਰ: ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਸਿਰਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਦੁਰਗਿਆਣਾ ਮੰਦਿਰ ਅਤੇ ਵਾਲਮੀਕੀ ਮੰਦਿਰ ਰਾਮਤੀਰਥ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਏਅਰਪੋਰਟ ਪਹੁੰਚ ਕੇ ਸ਼ਾਮ ਨੂੰ ਦਿੱਲੀ ਲਈ ਵਾਪਸ ਰਵਾਨਾ ਹੋਏ। ਇਸ ਦੌਰਾਨ ਭਾਜਪਾ ਦੇ ਕਈ ਸਟਾਰ ਪ੍ਰਚਾਰਕ ਤੇ ਕਈ ਵੱਡੇ ਆਗੂ ਅਮਿਤ ਸ਼ਾਹ ਦੇ ਨਾਲ ਮੌਜੂਦ ਰਹੇ। ਅਮਿਤ ਸ਼ਾਹ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਚੱਲ ਰਹੀਆਂ ਰੈਲੀਆਂ ਨੂੰ ਸੰਬੋਧਨ ਕਰਨ ਪਹੁੰਚੇ ਸਨ। ਗ੍ਰਹਿ ਮੰਤਰੀ ਵੱਲੋਂ ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇੰਨ੍ਹਾਂ ਰੈਲੀਆਂ ਵਿੱਚ ਅਮਿਤ ਸ਼ਾਹ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ਼ ਜੰਮਕੇ ਭੜਾਸ ਕੱਢੀ ਹੈ।
Last Updated : Feb 3, 2023, 8:11 PM IST