ਡੀਸੀ ਨੇ ਅਨੋਖੇ ਢੰਗ ਨਾਲ ਜਾਗਰੂਕ ਕੀਤੇ ਵੋਟਰ - ਦੁਸਹਿਰਾ ਗਰਾਉਂਡ ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ (2022 Punjab Assembly Elections) ਵਿੱਚ ਜ਼ਿਲ੍ਹੇ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (Deputy Commissioner-cum-District Election Officer) ਅਪਨੀਤ ਰਿਆਤ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਵਿਸ਼ੇਸ਼ ਪਹਿਲ ਕਰਦੇ ਹੋਏ ਦੁਸਹਿਰਾ ਗਰਾਉਂਡ ਹੁਸ਼ਿਆਰਪੁਰ (Dussehra Ground Hoshiarpur) ਵਿੱਚ ਸ਼ਾਮ ਨੂੰ ਜ਼ਿਲ੍ਹਾ ਚੋਣ ਅਫ਼ਸਰ ਦੇ ਨਾਲ-ਨਾਲ ਜ਼ਿਲ੍ਹੇ ਦੇ ਨੌਜਵਾਨਾਂ ਵਲੋਂ ਵੋਟ ਜਾਗਰੂਕਤਾ ਦਾ ਸੰਦੇਸ਼ ਦੇਣ ਲਈ ਸਕਾਈ ਸ਼ਾਟ ਤੇ ਸਕਾਈ ਲਾਲਟੈਨ ਅਸਮਾਨ ਵਿਚ ਛੱਡੇ ਗਏ। ਜ਼ਿਲ੍ਹਾ ਚੋਣ ਅਫ਼ਸਰ ਨੇ ਸਕਾਈ ਲਾਲਟੈਨ ਛੱਡਦੇ ਹੋਏ ਸਾਰੇ ਵੋਟਰਾਂ ਨੂੰ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਪ੍ਰਯੋਗ ਕਰਨ ਦੀ ਅਪੀਲ ਕੀਤੀ।
Last Updated : Feb 3, 2023, 8:17 PM IST