ਪ੍ਰਵਾਸੀ ਭਾਈਚਾਰੇ ਨੇ ਸਾੜਿਆ ਸਿੱਧੂ, ਚੰਨੀ ਤੇ ਪ੍ਰਿਅੰਕਾ ਦਾ ਪੁਤਲਾ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ਵਿਖੇ ਪਰਵਾਸੀ ਭਾਈਚਾਰੇ ਵੱਲੋਂ ਨਵਜੋਤ ਸਿੰਘ ਸਿੱਧੂ, ਪ੍ਰਿਅੰਕਾ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸੀ ਆਗੂ ਪਰਵਾਸੀ ਅਤੇ ਹਿੰਦੂ ਭਾਈਚਾਰੇ ਨੂੰ ਹਮੇਸ਼ਾ ਤਾਂਘ ’ਤੇ ਰੱਖ ਟਿੱਪਣੀਆਂ ਕਰਦੇ ਹਨ। ਉਹਨਾਂ ਨੇ ਕਿਹਾ ਕਿ ਸਾਡੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਿੰਦੂ ਅਤੇ ਪ੍ਰਵਾਸੀ ਭਾਈਚਾਰੇ ਦੇ ਲੋਕ ਹਮੇਸ਼ਾ ਸਿਆਸੀ ਪਾਰਟੀਆਂ ਦੇ ਸਹਿਯੋਗ ਲਈ ਤਤਪਰ ਰਹਿੰਦੇ ਹਨ, ਪਰ ਨਵਜੋਤ ਸਿੰਘ ਸਿੱਧੂ, ਪ੍ਰਿਅੰਕਾ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਨੇ ਜੋ ਵਿਵਾਦਿਤ ਟਿੱਪਣੀਆਂ ਇਹਨਾਂ ਭਾਈਚਾਰੇ ਨੂੰ ਕੀਤੀਆਂ ਹਨ ਉਹ ਬਹੁਤ ਹੀ ਸ਼ਰਮਨਾਕ ਗੱਲ ਹੈ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Last Updated : Feb 3, 2023, 8:17 PM IST