ਧਰਮ ਪਰਿਵਰਤਨ ਮਾਮਲਾ: ਕੁੜੀ ਦੇ ਭਰਾ ਨੇ ਖੁਦਕੁਸ਼ੀ ਕਰਨ ਦੀ ਦਿੱਤੀ ਧਮਕੀ - ਪ੍ਰਧਾਨ ਮੰਤਰੀ ਇਮਰਾਨ ਖ਼ਾਨ
🎬 Watch Now: Feature Video
ਪਾਕਿਸਤਾਨ ਦੇ ਨਨਕਾਣਾ ਸਾਹਿਬ ਦੀ ਰਹਿਣ ਵਾਲੀ ਸਿੱਖ ਕੁੜੀ ਨੂੰ ਅਗ਼ਵਾ ਕਰ ਜਬਰੀ ਧਰਮ ਪਰਿਵਰਤਨ ਕਰਵਾ ਕੇ ਮੁਸਲਿਮ ਨੌਜਵਾਨ ਨਾਲ ਨਿਕਾਹ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਲੜਕੀ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਂ ਮਦਦ ਮੰਗੀ ਹੈ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆਂ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗਾ। ਕੁੜੀ ਦੇ ਭਰਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਭੈਣ ਨੂੰ ਕੁੱਝ ਗੁੰਡੇ ਅਗਵਾ ਕਰ ਕੇ ਲੈ ਗਏ ਅਤੇ ਇਸਲਾਮ ਕਬੂਲ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਅਸੀ ਇਸ ਦੀ ਸ਼ਿਕਾਇਤ ਪੁਲਿਸ ਥਾਣੇ ਵਿੱਚ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਸਾਨੂੰ ਸੁਰੱਖਿਆ ਵਿੱਚ ਰੱਖਿਆ ਜਾਵੇ। ਸੁਰਿੰਦਰ ਸਿੰਘ ਨੇ ਕਿਹਾ ਕਿ ਇਨਸਾਫ਼ ਨਾ ਮਿਲਣ 'ਤੇ ਉਹ 31 ਤਰੀਕ ਨੂੰ ਗਵਰਨਰ ਹਾਊਸ ਦੇ ਸਾਹਮਣੇ ਖੁਦ ਨੂੰ ਅੱਗ ਲੱਗਾ ਲਵੇਗਾ।