CAA ਤੇ ਦਿੱਲੀ ਹਿੰਸਾ 'ਤੇ ਬੋਲੇ ਟਰੰਪ, "ਧਾਰਮਿਕ ਅਜ਼ਾਦੀ ਦੇ ਹੱਕ 'ਚ ਹਨ ਪ੍ਰਧਾਨ ਮੰਤਰੀ ਮੋਦੀ"
🎬 Watch Now: Feature Video
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਦਿਨਾਂ ਦੌਰੇ ‘ਤੇ ਭਾਰਤ ਆਏ ਹੋਏ ਹਨ। ਦੋਹਾਂ ਦੇਸ਼ਾਂ ਵਿਚਾਲੇ ਅੱਜ ਦਿੱਲੀ ਵਿੱਚ ਕਈ ਮਹੱਤਵਪੂਰਨ ਸਮਝੌਤੇ ਹੋਏ ਹਨ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰੀਕੀ ਰਾਸ਼ਟਰਪਤੀ ਨੇ ਨਾਗਰਿਕਤਾ ਸੋਧ ਕਾਨੂੰਨ ਅਤੇ ਦਿੱਲੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਪੁੱਛੇ ਗਏ ਸਵਾਲ ਦਾ ਵੀ ਜਵਾਬ ਦਿੱਤਾ। ਅਮਰੀਕੀ ਰਾਸ਼ਟਰਪਤੀ ਨੇ ਕਿਹਾ, "ਮੈਂ ਦਿੱਲੀ ਹਿੰਸਾ ਬਾਰੇ ਸੁਣਿਆ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਬਾਰੇ ਕੋਈ ਗੱਲਬਾਤ ਨਹੀਂ ਹੋਈ।" ਉਨ੍ਹਾਂ ਕਿਹਾ ਕਿ ਧਾਰਮਿਕ ਅਜ਼ਾਦੀ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਗਈ ਹੈ, ਤੇ ਉਹ ਧਾਰਮਿਕ ਅਜ਼ਾਦੀ ਦੇ ਹੱਕ ਵਿੱਚ ਹਨ। ਟਰੰਪ ਨੇ ਕਿਹਾ ਕਿ ਭਾਰਤ ਦੂਜੇ ਦੇਸ਼ਾਂ ਨਾਲੋਂ ਵਧੇਰੇ ਧਾਰਮਿਕ ਹੈ। ਡੋਨਾਲਡ ਟਰੰਪ ਦਾ ਦੌਰਾ ਸੋਮਵਾਰ ਨੂੰ ਅਹਿਮਦਾਬਾਦ ਤੋਂ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਉਹ ਆਗਰਾ ਗਏ ਸਨ ਤੇ ਤਾਜ ਮਹਿਲ ਦੇ ਦੀਦਾਰ ਕੀਤੇ ਸਨ।