ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ - ਲੋਕਾਂ ਤੋਂ 30 ਲੱਖ ਦੀ ਠੱਗੀ
🎬 Watch Now: Feature Video
ਫ਼ਰੀਦਕੋਟ ਪੁਲਿਸ ਨੇ ਇੱਕ ਜੋੜੇ ਨੂੰ ਲੋਕਾਂ ਤੋਂ ਠੱਗੀ ਮਾਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪਤੀ-ਪਤਨੀ ਉੱਤੇ ਵਿਦੇਸ਼ ਭੇਜਣ ਦੇ ਨਾਂਅ 'ਤੇ ਦੋ ਲੋਕਾਂ ਕੋਲੋਂ 30 ਲੱਖ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਇਹ ਮਾਮਲਾ ਸਾਲ 2017 ਦਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੇ ਕੋਟਕਪੁਰਾ ਦੇ ਰਹਿਣ ਵਾਲੇ ਦੋ ਲੋਕਾਂ ਨੂੰ ਕੈਨੇਡਾ ਭੇਜਣ ਦੇ ਨਾਂਅ ਉੱਤੇ 15-15 ਲੱਖ ਰੁਪਏ ਦੀ ਠੱਗੀ ਮਾਰੀ ਸੀ। ਇਸ ਤੋਂ ਬਾਅਦ ਪੀੜਤਾਂ ਦੀ ਸ਼ਿਕਾਇਤ ਉੱਤੇ ਪੁਲਿਸ ਨੇ ਉਕਤ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕਰ ਲਿਆ। ਇਹ ਜੋੜਾ ਦਿੱਲੀ ਵਿੱਚ ਥਾਂ ਬਦਲ-ਬਦਲ ਕੇ ਪੁਲਿਸ ਤੋਂ ਲੁੱਕ ਰਿਹਾ ਸੀ। ਫ਼ਰੀਦਕੋਟ ਪੁਲਿਸ ਵੱਲੋਂ ਇਸ ਜੋੜੇ ਨੂੰ ਭਗੌੜਾ (ਪੀ ਓ) ਕਰਾਰ ਦਿੱਤਾ ਗਿਆ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਦਿੱਲੀ ਪੁਲਿਸ ਦੀ ਮਦਦ ਨਾਲ ਫ਼ਰੀਦਕੋਟ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਹੁਣ ਫ਼ਰੀਦਕੋਟ ਪੁਲਿਸ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।