ਪਟਿਆਲਾ 'ਚ ਪਿਤਾ ਦੀ ਹਵਸ ਦਾ ਸ਼ਿਕਾਰ ਬਣੀ ਨਬਾਲਿਗ ਨੇ ਦਿੱਤਾ ਬੱਚੇ ਨੂੰ ਜਨਮ - ਪਟਿਆਲਾ ਨਿਊਜ਼ ਅਪਡੇਟ
🎬 Watch Now: Feature Video
ਪਟਿਆਲਾ 'ਚ ਇਨਸਾਨੀਅਤ ਤੇ ਰਿਸ਼ਤੀਆਂ ਨੂੰ ਸ਼ਰਮਸਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ 15 ਸਾਲਾ ਨਬਾਲਿਗ ਲੜਕੀ ਦੇ ਮਾਂ ਬਣਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਰਾਜਿੰਦਰਾ ਹਸਪਤਾਲ ਪਟਿਆਲਾ 'ਚ ਇੱਕ 15 ਸਾਲਾ ਨਬਾਲਿਗ ਲੜਕੀ ਦੇ ਦਾਖਲ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਜਦ ਮੌਕੇ 'ਤੇ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਪੀੜਤਾ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਉਸ ਦੀ ਨਬਾਲਿਗ ਧੀ ਨਾਲ ਜਬਰ ਜਨਾਹ ਕਰਦਾ ਸੀ। ਪੀੜਤਾ ਦੀ ਮਾਂ ਨੇ ਇਨਸਾਫ ਦੀ ਮੰਗ ਕਰਦਿਆਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਉੱਤੇ ਪੌਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਦੀ ਭਾਲ ਜਾਰੀ ਹੈ।