ਅੰਮ੍ਰਿਤਸਰ 'ਚ 5 ਗ੍ਰਾਮ ਹੈਰੋਇਨ ਤੇ ਪਿਸਟਲ ਸਣੇ ਇੱਕ ਵਿਅਕਤੀ ਗ੍ਰਿਫ਼ਤਾਰ - 5 ਗ੍ਰਾਮ ਹੈਰੋਇਨ ਤੇ ਪਿਸਟਲ ਬਰਾਮਦ
🎬 Watch Now: Feature Video
ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਤੇ ਵਿਰੋਧੀ ਅਨਸਰਾਂ ਵਿਰੁੱਧ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਤੇ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਅਭਿਮਨਿਊ ਰਾਵ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮਨੂੰ ਐਵਨਿਯੂ ਨੇੜੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਚੈਕਿੰਗ ਲਈ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲਿਸ ਨੂੰ ਵੇਖ ਕੇ ਭੱਜਣ ਲੱਗਾ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੇ ਦੌਰਾਨ ਮੁਲਜ਼ਮ ਕੋਲੋਂ 5 ਗ੍ਰਾਮ ਹੈਰੋਇਨ, 32 ਬੋਰ ਦਾ ਇੱਕ ਪਿਸਟਲ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਲਜ਼ਮ ਦੀ ਪਛਾਣ ਜਸ਼ਨਬੀਰ ਸਿੰਘ ਵਸਨੀਕ ਬਾਬਾ ਬਕਾਲਾ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।