ਫਿਰੋਜ਼ਪੁਰ 'ਚ ਹਥਿਆਰਬੰਦ ਲੁੱਟੇਰਿਆਂ ਸ਼ਰਾਬ ਦੇ ਠੇਕੇ 'ਤੇ ਕੀਤੀ ਲੁੱਟ - ਫਿਰੋਜ਼ਪੁਰ
🎬 Watch Now: Feature Video
ਫਿਰੋਜ਼ਪੁਰ :ਪੰਜਾਬ 'ਚ ਅਪਰਾਧਕ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਿੰਨ ਹਥਿਆਰਬੰਦ ਲੁੱਟੇਰਿਆਂ ਨੇ ਦਿਨ-ਦਿਹਾੜੇ ਇੱਕ ਸ਼ਰਾਬ ਦੇ ਠੇਕੇ 'ਤੇ ਲੁੱਟ ਕੀਤੀ। ਇਹ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ 'ਤੇ ਕੁੱਝ ਹਥਿਆਰੰਬਦ ਲੁੱਟੇਰੇ ਆਏ ਤੇ ਉਨ੍ਹਾਂ ਨੇ ਹਥਿਆਰਾਂ ਦੀ ਨੋਕ 'ਤੇ ਠੇਕੇ 'ਚ ਵਾਰਦਾਤ ਨੂੰ ਅੰਜ਼ਾਮ ਦਿੱਤਾ। ਕਰਮਚਾਰੀ ਮੁਤਾਬਕ ਲੁੱਟੇਰੇ ਠੇਕੇ ਤੋਂ 40 ਤੋਂ 50 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਠੇਕੇ ਮਾਲਕ ਤੇ ਕਰਮਚਾਰੀ ਵੱਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।