ਚੋਰੀ ਦੇ ਸਮਾਨ ਸਣੇ 6 ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ - ਚੋਰੀ ਦੀਆਂ ਵਾਰਦਾਤਾਂ
🎬 Watch Now: Feature Video
ਸੰਗਰੂਰ: ਧੂਰੀ ਪੁਲਿਸ ਵੱਲੋਂ ਸ਼ਹਿਰ ਦੀ ਸਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਧੂਰੀ ਪੁਲਿਸ ਨੇ ਇੱਕ ਚੋਰਾਂ ਦਾ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਥਾਣਾ ਮੁਖੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਲਗਾਤਾਰ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਸਬੰਧੀ ਸ਼ਿਕਾਇਤਾਂ ਆ ਰਹੀਆਂ ਸਨ। ਇਸ ਤੋਂ ਬਾਅਦ ਉਨ੍ਹਾਂ ਡੀਐਸਪੀ ਦੇ ਨਿਰਦੇਸ਼ਾਂ ਉੱਤੇ ਟੀਮ ਬਣਾ ਕੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਇੱਕ ਚੋਰ ਗਿਰੋਹ ਨੂੰ ਚੋਰੀ ਦੇ ਸਮਾਨ ਸਣੇ ਕਾਬੂ ਕੀਤਾ। ਪੁਲਿਸ ਨੇ ਮੁਲਜ਼ਮਾਂ ਪਾਸਿਓਂ 300 ਗ੍ਰਾਮ ਚਾਂਦੀ ਦੇ ਗਹਿਣੇ, 2 ਐਲਸੀਡੀ, ਇੱਕ ਸਿਲੰਡਰ, ਇੱਕ ਜੋੜਾ ਸੋਨੇ ਦੀਆਂ ਬਾਲੀਆਂ ਤੇ 60 ਹਜ਼ਾਰ ਰੁਪਏ ਨਗਦੀ ਬਰਾਮਦ ਕੀਤੇ ਹਨ। ਪੁਲਿਸ ਹੁਣ ਤੱਕ ਇਨ੍ਹਾਂ ਕੋਲੋਂ ਤਿੰਨ ਚੋਰੀਆਂ ਟਰੇਸ ਕਰ ਚੁੱਕੀ ਹੈ ਤੇ ਮੁਲਜ਼ਮਾਂ ਖਿਲਾਫ ਅਗਲੀ ਕਾਰਵਾਈ ਜਾਰੀ ਹੈ।