1 ਕਿੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ - ਪੁਲਿਸ ਐੱਸਟੀਐਫ ਟੀਮ
🎬 Watch Now: Feature Video
ਮੋਹਾਲੀ : ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਇਸ ਦੇ ਤਹਿਤ ਮੋਹਾਲੀ ਪੁਲਿਸ ਦੀ ਐੱਸਟੀਐਫ ਟੀਮ ਨੇ ਨਾਕੇਬੰਦੀ ਦੇ ਦੌਰਾਨ ਇੱਕ ਨਸ਼ਾ ਤਸਕਰ ਨੂੰ 1 ਕਿੱਲੋਂ ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਐੱਸਟੀਐੱਫ ਟੀਮ ਦੇ ਜਾਂਚ ਅਧਿਕਾਰੀ ਮਲਕੀਤ ਸਿੰਘ ਨੇ ਦੱਸਿਆ ਕਿ ਐੱਸਟੀਐੱਫ ਟੀਮ ਵੱਲੋਂ ਪਾਤੜਾਂ ਸੰਗਰੂਰ ਕੈਂਚੀਆਂ ਵਿਖੇ ਗੋਦੂ ਸਿੰਘ ਨਾਂਅ ਦੇ ਇੱਕ ਵਿਅਕਤੀ ਨੂੰ ਨਾਕਾਬੰਦੀ ਦੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਵਿਅਕਤੀ ਪਾਸੋਂ 1 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਹ ਗਾਹਕਾਂ ਨੂੰ ਇਸ ਦੀ ਸਪਲਾਈ ਕਰਨ ਜਾ ਰਿਹਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਬਜ਼ਾਰ ਵਿੱਚ 5 ਤੋਂ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨਿਆਲ ਪਾਤੜਾਂ ਦਾ ਵਸਨੀਕ ਹੈ ਅਤੇ ਉਹ ਮਹਿਜ 12ਵੀਂ ਜਮਾਤ ਤੱਕ ਪੜ੍ਹਿਆ ਹੈ। ਕੰਮ ਨਾ ਮਿਲਣ ਕਾਰਨ ਉਹ ਪਿਤਾ ਨਾਲ ਦਰਜੀ ਦਾ ਕੰਮ ਕਰਦਾ ਸੀ ਪਰ ਉਸ 'ਚ ਜ਼ਿਆਦਾ ਕਮਾਈ ਨਾ ਹੋਣ ਕਾਰਨ ਉਸ ਨੇ ਨਸ਼ਾ ਤਸਕਰੀ ਦਾ ਕੰਮ ਸ਼ੁਰੂ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਮੋਹਾਲੀ ਵਿਖੇ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨੀਂ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਹ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ।