ਕਾਂਗਰਸੀ ਆਗੂ ਦਾ ਨਹੀਂ ਹੋਇਆ ਸਸਕਾਰ, ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ - 22 accused
🎬 Watch Now: Feature Video
ਕਪੂਰਥਲਾ: ਕਾਲਾ ਸੰਘਿਆ ਦੇ ਆਲਮਗੀਰ ਵਿਖੇ ਬੀਤੀ ਦਿਨੀਂ ਕਾਂਗਰਸੀ ਆਗੂ ਬਲਕਾਰ ਸਿੰਘ ਦਾ ਕੁੱਝ ਅਣਪਛਾਤੇ ਲੋਕਾਂ ਵੱਲੋਂ ਕਪੂਰਥਲਾ-ਨਕੋਦਰ ਰੋਡ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੋਸਟਮਾਰਟਮ ਤੋਂ ਬਾਅਦ ਬਲਕਾਰ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਸੀ। ਪੀੜਤ ਪਰਿਵਾਰ ਵੱਲੋਂ ਮ੍ਰਿਤਕ ਦਾ ਸਸਕਾਰ ਨਾ ਕਰਕੇ ਉਸ ਦੀ ਮ੍ਰਿਤਕ ਦੇਹ ਸੰਭਾਲ ਘਰ 'ਚ ਰੱਖਵਾ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ ਉਦੋਂ ਤੱਕ ਉਹ ਸਸਕਾਰ ਨਹੀਂ ਕਰਨਗੇ। ਇਸ ਮੌਕੇ 'ਤੇ ਪੁਜੇ ਐਸਐਚਓ ਗੁਰਦਿਆਲ ਸਿੰਘ ਨੇ ਪੀੜਤ ਪਰਿਵਾਰ ਨੂੰ ਜਲਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਪਰਿਵਾਰ ਵੱਲੋਂ ਵਿਰੋਧੀ ਧਿਰ ਉੱਤੇ ਪੁਰਾਣੀ ਰੰਜਿਸ਼ ਤੇ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦਾ ਸਾਥ ਦੇਣ ਕਾਰਨ ਬਲਕਾਰ ਦਾ ਕਤਲ ਕੀਤਾ ਗਿਆ ਸੀ। ਇਸ ਮਾਮਲੇ 'ਚ ਪੁਲਿਸ ਵੱਲੋਂ 22 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਛਾਪੇਮਾਰੀ ਕੀਤੀ ਜਾ ਰਹੀ ਹੈ।