ਨਸ਼ੀਲੇ ਪਦਾਰਥਾਂ ਸਣੇ ਨੌਜਵਾਨ ਚੜ੍ਹਿਆ ਪੁਲਿਸ ਦੇ ਅੜਿਕੇ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪੁਲਿਸ ਦੀ ਟੀਮ ਨੇ ਇੱਕ ਵਿਅਕਤੀ ਨੂੰ 1 ਕਿੱਲੋਂ 800 ਗ੍ਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਡੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾਂਦੀ ਹੈ। ਇਸ ਤਹਿਤ ਪੁਲਿਸ ਨੇ ਚੈਕਿੰਗ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 1 ਕਿੱਲੋ 800 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਮੁਲਜ਼ਮ ਹੋਰਨਾਂ ਸੂਬਿਆਂ ਤੋਂ ਅਫ਼ੀਮ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਅਫ਼ੀਮ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 3 ਤੋਂ 5 ਲੱਖ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਕਿ ਉਹ ਕਿਥੋਂ ਨਸ਼ਾ ਲਿਆਉਂਦਾ ਸੀ ਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉੱਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।