ਫ਼ਤਿਹਗੜ੍ਹ ਸਾਹਿਬ: ਸੀਆਈਏ ਟੀਮ ਵੱਲੋਂ 28 ਲੱਖ ਦੀ ਚੋਰੀ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਇੱਕ ਦਫ਼ਤਰ ਵਿੱਚੋਂ 28 ਲੱਖ ਦੀ ਚੋਰੀ ਦੇ ਮਾਮਲੇ 'ਚ ਫ਼ਤਿਹਗੜ੍ਹ ਪੁਲਿਸ ਦੇ ਸੀਆਈਏ ਟੀਮ ਨੇ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਈਪੀਐਸ ਅਧਿਕਾਰੀ ਅਮਨੀਤ ਕੌਂਡਲ ਨੇ ਦੱਸਿਆ ਕਿ ਕਰਫਿਊ ਵਿਚਾਲੇ ਬੀਤੇ ਦਿਨੀਂ ਪ੍ਰਦੀਪ ਸਟੀਲ ਐਂਡ ਐਗਰੋ ਇੰਡਸਟਰੀਜ਼ ਅਮਲੋਹ ਰੋਡ, ਮੰਡੀ ਗੋਬਿੰਦਗੜ੍ਹ ਵਿਖੇ 28 ਲੱਖ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ ਜਦਕਿ ਇਸ ਦੇ ਦੂਸਰੇ ਸਾਥੀ ਦੀ ਭਾਲ ਅਜੇ ਪੁਲਿਸ ਵੱਲੋਂ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਖ਼ਿਲਾਫ਼ ਐਨ.ਡੀ.ਪੀ.ਸੀ. ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਚਾਰ ਕੇਸ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ 3 ਕੇਸ ਅਤੇ ਜ਼ਿਲ੍ਹਾ ਲੁਧਿਆਣਾ ਵਿਖੇ 1 ਕੇਸ, ਦਰਜ ਹਨ। ਇਸੇ ਤਰ੍ਹਾਂ ਕਥਿਤ ਮੁਲਜ਼ਮ ਦੇ ਦੂਸਰੇ ਸਾਥੀ ਧੀਰਜ ਕੁਮਾਰ ਖ਼ਿਲਾਫ਼ ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ 2 ਕੇਸ ਦਰਜ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕੋਲੋਂ 10 ਲੱਖ ਰੁਪਏ ਨਗਦੀ ਤੇ ਵਾਰਦਾਤ ਦੌਰਾਨ ਇਸਤੇਮਾਲ ਕੀਤੀ ਗਈ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ ਹੈ।