ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 4 ਜ਼ਖਮੀ - ਜ਼ਮੀਨੀ ਵਿਵਾਦ ਦੌਰਾਨ ਚਲੀਆਂ ਗੋਲੀਆਂ
🎬 Watch Now: Feature Video
ਤਰਨ ਤਾਰਨ ਦੇ ਪੱਟੀ ਥਾਣਾ ਸਦਰ ਅਧੀਨ ਪੈਂਦੇ ਪਿੰਡ ਜੋੜ ਸਿੰਘ ਵਾਲਾ ਵਿਖੇ ਜ਼ਮੀਨ 'ਤੇ ਕਬਜ਼ਾ ਕਰਨ ਨੂੰ ਲੈ ਦੋ ਧਿਰਾਂ ਵਿਚਾਲੇ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ 'ਚ ਇੱਕ ਔਰਤ ਸਣੇ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੀੜਤ ਵਿਅਕਤੀ ਨੇ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਪਿਛਲੇ 60 ਸਾਲਾਂ ਤੋਂ ਆਪਣੀ ਜੱਦੀ ਜ਼ਮੀਨ 'ਤੇ ਖੇਤੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਹੈ। ਅੱਜ ਪਿੰਡ ਦਾ ਵਸਨੀਕ ਸੁਖਵਿੰਦਰ ਸਿੰਘ ਆਪਣੇ ਕਈ ਸਾਥੀਆਂ ਨਾਲ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਪੁਜਾ। ਉਸ ਨੂੰ ਰੋਕਣ 'ਤੇ ਸੁਖਵਿੰਦਰ ਨੇ ਉਨ੍ਹਾਂ 'ਤੇ ਫਾਈਰਿੰਗ ਕੀਤੀ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਇਸ ਮਾਮਲੇ 'ਚ ਜਦ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਜਾਂਚ ਤੋਂ ਪਹਿਲਾਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।