ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ 'ਚ ਹੁੱਲੜਬਾਜ਼ੀ ਕਰਦਾ ਵਿਅਕਤੀ ਕਾਬੂ - ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੁੱਲੜਬਾਜ਼ੀ ਕਰਦੇ ਇੱਕ ਵਿਅਕਤੀ ਨੂੰ ਦਰਬਾਰ ਸਾਹਿਬ ਦੇ ਬਾਹਰੋਂ ਹੀ ਸੇਵਾਦਾਰਾਂ ਵੱਲੋਂ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਇਸ ਦੀ ਜਾਣਕਾਰੀ ਏਐਸਆਈ ਨਿਰਮਲ ਸਿੰਘ ਨੇ ਦਿੱਤੀ ਹੈ। ਨਿਰਮਲ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਾਦੀਆਂ ਦੇ ਪਿੰਡ ਨਾਥਪੁਰਾ ਦਾ ਰਹਿਣ ਵਾਲਾ ਕਮਲ ਦਿਆਲ ਸਵੇਰੇ ਸਾਢੇ 5 ਵਜੇ ਦੇ ਕਰੀਬ ਹੁੱਲੜਬਾਜ਼ੀ ਕਰਦਾ ਦਰਬਾਰ ਸਾਹਿਬ ਕੋਲ ਪਹੁੰਚ ਗਿਆ ਸੀ। ਜਿਸ ਨੂੰ ਸੇਵਾਦਾਰ ਸੁਰਜੀਤ ਸਿੰਘ ਨੇ ਸੰਗਤ ਦੀ ਮਦਦ ਨਾਲ ਕਾਬੂ ਕੀਤਾ। ਕਥਿਤ ਦੋਸ਼ੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।