ਜੰਲਧਰ: ਲਾਂਬੜਾ ਪੁਲਿਸ ਨੇ ਨਸ਼ਾ ਤਸਕਰ ਤੋਂ ਲੱਖਾਂ ਦੀ ਹੈਰੋਇਨ ਕੀਤੀ ਬਰਾਮਦ - drug smuggler
🎬 Watch Now: Feature Video
ਜਲੰਧਰ ਦੀ ਲਾਂਬੜਾ ਪੁਲਿਸ ਨੇ ਕਾਰ ਅਤੇ 450 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ। ਇਸ ਦੀ ਜਾਣਕਾਰੀ ਦਿੰਦੇ ਹੋਏ ਐਸ.ਪੀ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਐਸਆਈ ਰਮਨ ਦੀਪ ਸਿੰਘ ਦੀ ਅਗਵਾਈ ਹੇਠ ਏਐਸਆਈ ਕੇਵਲ ਸਿੰਘ ਨੇ ਪੁਲਿਸ ਟੀਮ ਸਮੇਤ ਵੰਡਰ ਲੈਂਡ ਦੇ ਕੋਲ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਨਸ਼ਾ ਤਸਕਰ ਦੀ ਤਲਾਸ਼ੀ ਲਈ ਤਾਂ ਇਸ ਤੋਂ 450 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਰਵਿੰਦਰ ਸਿੰਘ ਨੇ ਕਿਹਾ ਕਿ ਇਸ ਨਸ਼ਾ ਤਸਕਰ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਸੋਮਵਾਰ ਨੂੰ ਅਦਾਲਤ ਪੇਸ਼ ਕੀਤਾ ਗਿਆ ਹੈ।