ਕਪੂਰਥਲਾ: ਵਿਦੇਸ਼ੀ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਹਾਸਲ ਕੀਤਾ 8 ਦਿਨੀਂ ਰਿਮਾਂਡ - 8 ਦਿਨੀਂ ਪੁਲਿਸ ਰਿਮਾਂਡ 'ਤੇ ਮੁਲਜ਼ਮ
🎬 Watch Now: Feature Video

ਕਪੂਰਥਲਾ : ਪੰਜਾਬ ਪੁਲਿਸ ਦੀ ਓ.ਸੀ.ਸੀ.ਯੂ ਦੀ ਟੀਮ ਮੁਹਾਲੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਦੀ ਸਾਜਿਸ਼ ਰਚਣ ਦੀ ਜਾਣਕਾਰੀ 'ਤੇ ਸੁਲਤਾਨਪੁਰ ਲੋਧੀ ਦੇ ਪਿੰਡ ਕਮਾਲਪੁਰ-ਮੋਠਵਾਲ ਵਿਖੇ ਛਾਪਾ ਮਾਰਿਆ। ਥਾਣਾ ਸੁਲਤਾਨਪੁਰ ਲੋਧੀ 'ਚ ਛੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਇਨ੍ਹਾਂ ਛੇ ਮੁਲਜ਼ਮਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮਾਂ ਨੂੰ 8 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿਚੋਂ ਇੱਕ ਅੰਮ੍ਰਿਤਸਰ, ਇੱਕ ਗੁਰਦਾਸਪੁਰ ਅਤੇ ਚਾਰ ਸੁਲਤਾਨਪੁਰ ਲੋਧੀ ਅਤੇ ਨੇੜਲੇ ਪਿੰਡਾਂ ਨਾਲ ਸਬੰਧਤ ਹਨ। ਜਿਨ੍ਹਾਂ ਕੋਲੋਂ ਕਰੀਬ 7 ਵਿਦੇਸ਼ੀ ਹਥਿਆਰ ਬਰਾਮਦ ਕੀਤੇ ਗਏ ਹਾਲਾਂਕਿ ਐਸਐਸਪੀ ਕਪੂਰਥਲਾ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਸਟੇਟ ਵੱਲੋਂ ਇਸ ਮਾਮਲੇ ਵਿੱਚ ਪੂਰੀ ਜਾਣਕਾਰੀ ਦਿੱਤੀ ਜਾਵੇਗੀ।