ਲੁਧਿਆਣਾ ਐੱਸਟੀਐਫ ਟੀਮ ਵੱਲੋਂ 705 ਗ੍ਰਾਮ ਹੈਰੋਇਨ ਸਣੇ 4 ਨਸ਼ਾ ਤਸਕਰ ਕਾਬੂ - ਲੁਧਿਆਣਾ ਪੁਲਿਸ ਦੀ ਐੱਸਟੀਐਫ ਟੀਮ
🎬 Watch Now: Feature Video
ਲੁਧਿਆਣਾ : ਲੁਧਿਆਣਾ ਸਟੀਐਫ ਟੀਮ ਨੇ ਵੱਖ-ਵੱਖ ਮਾਮਲਿਆਂ 'ਚ 4 ਨਸ਼ਾ ਤਸਕਰਾਂ ਨੂੰ 705 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ ਹੈ। ਇਸ ਬਾਰੇ ਐੱਸਟੀਐਫ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ 'ਚ ਦੋ ਸਕੇ ਭਰਾਵਾਂ ਨੂੰ ਕੁਲਦੀਪ ਨਗਰ ਦੇ ਸ਼ਿਵ ਮੰਦਿਰ ਕੋਲੋਂ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ ਐਕਟਿਵਾ ਦੀ ਡਿੱਗੀ ਵਿੱਚ ਲੁਕੋਈ ਹੋਈ 205 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਸਰੀ ਗ੍ਰਿਫ਼ਤਾਰੀ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਕਾਰਵਾਈ ਕਰਦੇ ਹੋਏ ਜਲੰਧਰ ਬਾਈ ਪਾਸ ਨੇੜੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਦੋਵੇਂ ਤਸਕਰ ਦੋਸਤ ਸਨ ਅਤੇ ਅੰਮ੍ਰਿਤਸਰ ਦੇ ਵਸਨੀਕ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੁੱਲ ਹੈਰੋਇਨ ਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ ਸਾਢੇ ਤਿੰਨ ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਦੱਸਿਆ ਚਾਰਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ।