ਜਲੰਧਰ 'ਚ ਨੌਜਵਾਨ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ - ਜਲੰਧਰ ਕ੍ਰਾਇਮ ਨਿਊਜ਼
🎬 Watch Now: Feature Video
ਜਲੰਧਰ ਦੇ ਵਡਾਲਾ ਚੌਕ ਦੇ ਨੇੜੇ ਸਥਿਤ ਰੈਡ ਰੋਜ਼ ਕਾਲੋਨੀ ਵਿਖੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦੀ 32 ਸਾਲਾ ਅਰੁਣ ਕੁਮਾਰ ਵਜੋਂ ਹੋਈ ਹੈ। ਇਸ ਬਾਰੇ ਦੱਸਦੇ ਹੋਏ ਜਾਂਚ ਅਧਿਕਾਰੀ ਨੌਨਿਹਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵੱਲੋਂ ਪੁਲਿਸ ਨੂੰ ਇਹ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਵੇਖਿਆ ਤਾਂ ਮ੍ਰਿਤਕ ਦੀ ਲਾਸ਼ ਪੱਖੇ ਨਾਲ ਲਟਕੀ ਮਿਲੀ। ਪੁਲਿਸ ਨੂੰ ਮੌਕੇ 'ਤੇ ਇੱਕ ਸ਼ਰਾਬ ਦੀ ਬੋਤਲ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਉਥੋਂ ਕਿਸੇ ਤਰ੍ਹਾਂ ਦਾ ਕੋਈ ਸੁਸਾਇਡ ਨੋਟ ਆਦਿ ਨਹੀਂ ਮਿਲਿਆ। ਇਸ ਕਾਰਨ ਮ੍ਰਿਤਕ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਤੇ ਪੋਸਟਮਾਰਟਮ ਰਿਪੋਰਟ ਆਉਂਣ ਤੋਂ ਬਾਅਦ ਹੀ ਖ਼ੁਦਕੁਸ਼ੀ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ।