ਮੁਕੇਰੀਆਂ ਪੁਲਿਸ ਨੇ ਲੁੱਟ ਮਾਮਲਾ ਸੁਲਝਾਇਆ, ਤਿੰਨ ਲੁਟੇਰੇ ਗ੍ਰਿਫ਼ਤਾਰ - ਤਿੰਨ ਲੁੱਟੇਰੇ ਗ੍ਰਿਫ਼ਤਾਰ
🎬 Watch Now: Feature Video
ਹੁਸ਼ਿਆਰਪੁਰ : ਮੁਕੇਰੀਆ ਪੁਲਿਸ ਨੇ ਕੁਝ ਦਿਨ ਪਹਿਲਾਂ ਰੇਲਵੇ ਰੋਡ ਉੱਤੇ ਇੱਕ ਵਪਾਰੀ ਨਾਲ ਹੋਈ ਲੁੱਟ ਦੀ ਘਟਨਾ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇਸ ਲੁੱਟ ਕਰਨ ਵਾਲੇ ਗਿਰੋਹ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਰਵਿੰਦਰ ਕੁਮਾਰ ਅਤੇ ਐੱਸਐੱਚਓ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 5 ਨਵੰਬਰ ਦੀ ਸਵੇਰ ਨੂੰ ਰੇਲਵੇ ਰੋਡ ਮੁਕੇਰੀਆਂ ਤੋਂ ਅੰਮ੍ਰਿਤਸਰ ਦੇ ਕਾਰੋਬਾਰੀ ਬਲਵਿੰਦਰ ਸਿੰਘ ਤੋਂ ਚਾਰ ਲੁਟੇਰੇ ਉਸ ਦਾ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਲੁੱਟੇ ਗਏ ਬੈਗ ਵਿੱਚ ਲਗਭਗ 5 ਲੱਖ ਰੁਪਏ ਨਗਦ ਸੀ। ਲੁੱਟ ਦੀ ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ ਸੀ। ਜਿਸ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਗਈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਕੇਰੀਆਂ ਪੁਲਿਸ ਦੀ ਵਿਸ਼ੇਸ਼ ਟੀਮ ਲੁਟੇਰਿਆਂ ਦਾ ਪਤਾ ਲਗਾਉਣ ਵਿੱਚ ਕਾਮਯਾਬ ਰਹੀ। ਪੁਲਿਸ ਨੇ ਇਸ ਲੁੱਟ ਸ਼ਾਮਲ ਚਾਰ ਮੁਲਜ਼ਮਾਂ ਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਲੱਖ 6 ਹਜ਼ਾਰ ਭਾਰਤੀ ਕਰੰਸੀ ਅਤੇ 96 ਹਜ਼ਾਰ ਵਾਟ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਚਾਰਾਂ ਮੁਲਜ਼ਮਾਂ ਚੋਂ ਇੱਕ ਮੁਲਜ਼ਮ ਅਜੇ ਤੱਕ ਫਰਾਰ ਹੈ। ਪੁਲਿਸ ਨੇ ਜਦਲ ਹੀ ਫਰਾਰ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।