ਪਠਾਨਕੋਟ ਪੁਲਿਸ ਨੇ ਚੋਰੀ ਤੇ ਨਸ਼ਾ ਤਸਕਰੀ ਕਰਨ ਵਾਲੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
🎬 Watch Now: Feature Video
ਪਠਾਨਕੋਟ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਰਕੀ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਪੁਲਿਸ ਨੇ ਸ਼ਹਿਰ ਦੇ ਨਾਕੇਬੰਦੀ ਦੌਰਾਨ ਨਸ਼ਾ ਤਸਕਰੀ ਦੇ ਮਾਮਲੇ 'ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਠਾਨਕੋਟ ਪੁਲਿਸ ਦੇ ਐਸਐਚਓ ਦਵਿੰਦਰ ਪ੍ਰਕਾਸ਼ ਨੇ ਇਸ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ 'ਚ ਚੋਰੀਆਂ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਕੋਲੋਂ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਨਸ਼ਾ ਤਸਕਰ ਹਿਮਾਚਲ ਤੋਂ ਪਠਾਨਕੋਟ 'ਚ ਦਾਖਲ ਹੋ ਰਹੇ ਹਨ। ਜਿਸ ਤਹਿਤ ਪੁਲਿਸ ਨੇ ਨਾਕਾਬੰਦੀ ਕਰ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨਸ਼ਾ ਤਸਕਰੀ ਦੇ ਨਾਲ-ਨਾਲ ਸ਼ਹਿਰ 'ਚ ਦੋ ਪਹੀਆਂ ਵਾਹਨਾਂ ਦੀਆਂ ਚੋਰੀਆਂ ਵੀ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋ ਮੌਕੇ 'ਤੇ ਚੋਰੀ ਕੀਤੇ ਗਏ 6-ਦੋ ਪਹੀਆ ਵਾਹਨ ਤੇ 696 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।