ਨਾਬਾਲਗ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਸੁਲਤਾਨਪੁਰ ਲੋਧੀ
🎬 Watch Now: Feature Video
ਸੁਲਤਾਨਪੁਰ ਲੋਧੀ: ਬੀਤੇ ਦਿਨੀਂ ਇੱਕ 13 ਸਾਲਾਂ ਦੀ ਨਾਬਾਲਗ ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸ਼ਿਕਾਇਤ ਮਿਲੀ ਸੀ ਕਿ ਇੱਕ 13 ਸਾਲਾ ਨਾਬਾਲਗ ਕੁੜੀ ਨੂੰ ਕੋਈ ਘਰੋਂ ਭਜਾ ਕੇ ਲੈ ਗਿਆ ਸੀ, ਜਿਸ ਦੇ ਆਧਾਰ ਉੱਤੇ ਪੁਲਿਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਨਾਬਾਲਗ ਕੁੜੀ ਨੂੰ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਹੈ। ਮੁਲਜ਼ਮ ਦੀ ਪਹਿਚਾਣ ਦਿਵਾਕਰ ਕੁਮਾਰ ਪੁੱਤਰ ਦਿਨੇਸ਼ ਪਾਸਵਾਨ ਵਾਸੀ ਬਿਹਾਰ ਵਜੋਂ ਹੋਈ ਹੈ ਅਤੇ ਇਹ ਸੁਲਤਾਨਪੁਰ ਲੋਧੀ ਦੇ ਲੜਕੀਆਂ ਦੇ ਸਕੂਲ ਦੇ ਪਿੱਛੇ ਸਥਿਤ ਕਿਸੇ ਘਰ ਵਿੱਚ ਕੰਮ ਕਰਦਾ ਹੈ। ਪੁਲਿਸ ਵੱਲੋਂ ਮੁਲਜ਼ਮ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।